Home » news » ਪ੍ਰਦਰਸ਼ਨਕਾਰੀਆਂ ਤੇ ਹਿੰਦੂ ਜੱਥੇਬੰਦੀਆਂ ਵਿਚਾਲੇ ਹੋ ਗਿਆ ਵੱਡਾ ਟਾਕਰਾ ਤੇ ਮੌਕੇ ਤੇ ਹੀ…

ਪ੍ਰਦਰਸ਼ਨਕਾਰੀਆਂ ਤੇ ਹਿੰਦੂ ਜੱਥੇਬੰਦੀਆਂ ਵਿਚਾਲੇ ਹੋ ਗਿਆ ਵੱਡਾ ਟਾਕਰਾ ਤੇ ਮੌਕੇ ਤੇ ਹੀ…

ਦਿੱਲੀ ਦੇ ਤੁਗਲਕਾਬਾਦ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਦੇ ਕਰੀਬ 500 ਸਾਲ ਪੁਰਾਣੇ ਮੰਦਿਰ ਨੂੰ ਢਾਹੁਣ ਦਾ ਮਾਮਲਾ ਭੱਖ ਗਿਆ ਹੈ। ਜਿਸ ਕਰਕੇ ਰਵਿਦਾਸ ਭਾਈਚਾਰੇ ਦੀਆਂ ਵੱਖ- ਵੱਖ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਥੇਬੰਦੀਆਂ ਵੱਲੋਂ ਪੰਜਾਬ ਦੇ ਸਾਰੇ ਬਾਜ਼ਾਰ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ।ਪੰਜਾਬ ਬੰਦ ਦੇ ਸੱਦੇ ਨੂੰ ਕਈ ਥਾਵਾਂ ‘ਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਪਰ ਕਈ ਥਾਵਾਂ ‘ਤੇ ਝੜਪਾਂ ਹੋਣ ਦੀਆਂ ਖ਼ਬਰਾਂ ਮਿਲ ਰਹੀਆਂ ਹਨ।ਇਸ ਦੌਰਾਨ ਨਵਾਂਸ਼ਹਿਰ ਵਿਖੇ ਰੋਸ ਧਰਨੇ ਦੌਰਾਨ ਰਵਿਦਾਸ ਸਮੱਰਥਕ ਜਬਰਨ ਦੁਕਾਨਾਂ ਬੰਦ ਕਰਵਾ ਰਹੇ ਸੀ ਤਾਂ ਹਿੰਦੂ ਧਰਮ ਦੇ ਸਮੱਰਥਕ ਅਤੇ ਦੁਕਾਨਦਾਰਾਂ ਵਿਚ ਝਪਟ ਹੋ ਗਈ ਹੈ।ਅੱਜ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਦਲਿਤ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਨੂੰ ਲੈ ਕੇ ਸਥਿਤੀ ਉਸ ਸਮੇਂ ਤਣਾਅਪੂਰਨ ਬਣ ਗਈ ,ਜਦੋਂ ਸ਼ਹਿਰ ਦੇ ਹਿੰਦੂ ਸੰਗਠਨਾਂ ਦੇ ਆਗੂਆਂ ਨੇ ਦੁਕਾਨਾਂ ਖੁਲਵਾਉਣ ਲਈ ਦੁਕਾਨਦਾਰਾਂ ਨੂੰ ਕਹਿਣਾ ਸ਼ੁਰੂ ਕਰ ਦਿੱਤਾ। ਉਸ ਸਮੇਂ ਪੁਲਿਸ ਵੱਲੋਂ ਦੋਵੇਂ ਧਿਰਾਂ ਵਿਚਕਰ ਹੋ ਰਹੇ ਟਕਰਾਅ ਨੂੰ ਰੋਕਿਆ ਹੈ।ਇਸ ਬੰਦ ਦੇ ਮੱਦੇਨਜ਼ਰ ਸੂਬੇ ਭਰ ਵਿਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਇਸ ਦੌਰਾਨ ਆਜ਼ਾਦੀ ਦਿਵਸ ਅਤੇ ਜੰਮੂ-ਕਸ਼ਮੀਰ ਵਿਚ ਬਣੇ ਹੋਏ ਹਾਲਾਤ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਬੰਦ ਦੇ ਮੱਦੇਨਜ਼ਰ ਜਲੰਧਰ, ਕਪੂਰਥਲਾ, ਫਗਵਾੜਾ, ਹੁਸ਼ਿਆਰਪੁਰ, ਨਵਾਂਸ਼ਹਿਰ, ਅੰਮ੍ਰਿਤਸਰ ਅਤੇ ਲੁਧਿਆਣਾ ਜ਼ਿਲ੍ਹਿਆਂ ‘ਚ ਵਿਸ਼ੇਸ਼ ਤੌਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਨ੍ਹਾਂ ਜ਼ਿਲ੍ਹਿਆਂ ਵਿਚ ਵਾਧੂ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ‘ਤੇ ਚਲਦਿਆਂ ਦਿੱਲੀ ਵਿਚ ਸ੍ਰੀ ਗੁਰੂ ਰਵਿਦਾਸ ਜੀ ਦਾ 500 ਸਾਲ ਪੁਰਾਣਾ ਮੰਦਿਰ ਤੋੜ ਦਿੱਤਾ ਗਿਆ, ਜਿਸ ਨੂੰ ਲੈ ਕੇ ਰਵਿਦਾਸ ਭਾਈਚਾਰੇ ਵਿਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ ਕਿਸੇ ਵੀ ਸੂਰਤ ਵਿਚ ਮੰਦਿਰ ਨੂੰ ਦੋਬਾਰਾ ਬਣਵਾ ਕੇ ਹੀ ਰਹਿਣਗੇ। ਜਿਸ ਲਈ ਉਨ੍ਹਾਂ ਨੂੰ ਜਿੰਨਾਂ ਵੀ ਲੰਬਾ ਸੰਘਰਸ਼ ਦਾ ਰਸਤਾ ਅਪਨਾਉਣਾ ਪਵੇ ਉਹ ਪਿੱਛੇ ਨਹੀਂ ਹਟਣਗੇ।

Check Also

ਅਮਰੀਕਾ ਚ’ ਵਾਪਰਿਆ ਕਹਿਰ ਤੇ ਪੰਜਾਬੀ ਨੌਜਵਾਨ ਦੀ ਤੜਫ਼-ਤੜਫ਼ ਕੇ ਹੋਈ ਭਿਆਨਕ ਮੌਤ

ਅਮਰੀਕਾ ’ਚ ਸੜਕ ਹਾਦਸਾ ਵਾਪਰਨ ਕਰਕੇ ਪੰਜਾਬੀ ਨੌਜਵਾਨ ਕਿਰਨਜੋਤ ਦੀ ਮੌਤ ਹੋ ਗਈ। ਇਸ ਹਾਦਸੇ …

Leave a Reply

Your email address will not be published. Required fields are marked *