Home » sikh » ਬਹੁਤ ਘੱਟ ਸੰਗਤ ਨੇ ਗੁਰੂ ਗ੍ਰੰਥ ਸਹਾਿਬ ਦੇ ਇਸ ਸਰੂਪ ਦੇ ਦਰਸ਼ਨ ਕੀਤੇ ਹੋਣਗੇ

ਬਹੁਤ ਘੱਟ ਸੰਗਤ ਨੇ ਗੁਰੂ ਗ੍ਰੰਥ ਸਹਾਿਬ ਦੇ ਇਸ ਸਰੂਪ ਦੇ ਦਰਸ਼ਨ ਕੀਤੇ ਹੋਣਗੇ

ਗੁਰੂ ਗ੍ਰੰਥ ਸਾਹਿਬ ਜੀ ਸਿਰਫ਼ ਸਿੱਖਾਂ ਦੇ ਹੀ ਨਹੀਂ ਸਗੋਂ ਸਮੁੱਚੀ ਮਾਨਵਤਾ ਦੇ ਸਦੀਵੀ ਗੁਰੂ ਹਨ।* ਦੁਨੀਆਂ ਦੇ ਧਾਰਮਿਕ ਗ੍ਰੰਥਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਵੱਖਰਾ ਸਥਾਨ ਹੈ ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਸਮੇਂ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਭ ਧਰਮਾਂ/ਵਰਨਾਂ ਦੇ ਮਹਾਂਪੁਰਖਾਂ ਦੀ ਬਾਣੀ ਨੂੰ ਸਿੱਖ ਗੁਰੂ ਸਾਹਿਬਾਨ ਦੀ ਬਾਣੀ ਦੇ ਬਰਾਬਰ ਸ਼ਾਮਲ ਕਰਕੇ ਊਚ-ਨੀਚ, ਅਮੀਰ-ਗਰੀਬ ਆਦਿਕ ਦੇ ਸਭ ਭੇਦ-ਭਾਵ ਨੂੰ ਸਦਾ ਲਈ ਮਿਟਾ ਕੇ ਮਨੁੱਖਤਾ ਨੂੰ ਏਕੇ ਦੀ ਲੜੀ ਵਿਚ ਪਰੋ ਦਿੱਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨ ਵਿਸ਼ੇਸ਼ਤਾ ਇਹ ਵੀ ਹੈ ਕਿ ਗੁਰੂ ਜੀ ਦੁਨੀਆਂ ਦੇ ਇੱਕੋ-ਇੱਕ ਧਾਰਮਿਕ ਗ੍ਰੰਥ ਹਨ ਜਿਨ੍ਹਾਂ ਨੂੰ ਰੱਬੀ ਪੁਰਖਾਂ ਨੇ ਆਪ ਲਿਖਿਆ ਹੈ। ਹੋਰਨਾਂ ਧਾਰਮਿਕ ਗ੍ਰੰਥਾਂ ਨੂੰ ਵੱਖ-ਵੱਖ ਲਿਖਾਰੀਆਂ ਵੱਲੋਂ ਸੰਬੰਧਿਤ ਪੈਗੰਬਰਾਂ ਦੀ ਜੀਵਨ ਯਾਤਰਾ ਪੂਰੀ ਕਰਨ ਉਪਰੰਤ ਲਿਖਿਆ ਗਿਆ, ਪਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਉਚਾਰਨ ਕੀਤੀ ਸਾਰੀ ਬਾਣੀ ਅਤੇ ਉਦਾਸੀਆਂ ਦੌਰਾਨ ਹੋਰ ਮਹਾਂਪੁਰਖਾਂ ਦੀ ਬਾਣੀ ਇਕੱਤਰ ਕਰਕੇ ਆਪ ਲਿਖ ਕੇ ਸ੍ਰੀ ਗੁਰੂ ਅੰਗਦ ਦੇਵ ਜੀ ਨੂੰ ਸੌਂਪ ਦਿੱਤੀ ਅਤੇ ਇਸੇ ਤਰ੍ਹਾਂ ਸਾਰੇ ਗੁਰੂ ਸਾਹਿਬਾਨ ਆਪਣੀ ਬਾਣੀ ਆਪ ਸੰਭਾਲ ਕੇ ਅਗਲੇ ਗੁਰੂ ਸਾਹਿਬਾਨ ਜੀ ਨੂੰ ਸੌਂਪਦੇ ਗਏ ਅਤੇ ਇਹ ਖਜ਼ਾਨਾ ਸ੍ਰੀ ਗੁਰੂ ਅਰਜਨ ਦੇਵ ਜੀ ਕੋਲ ਪਹੁੰਚ ਗਿਆ। ਸਿੱਖ ਗੁਰੂ ਸਾਹਿਬਾਨਾਂ ਦੇ ਵੱਧਦੇ ਪ੍ਰਭਾਵ ਨੂੰ ਦੇਖ ਕੇ ਸਮਕਾਲੀ ਹੁਕਮਰਾਨਾਂ ਅਤੇ ਵਿਰੋਧੀ ਤਾਕਤਾਂ ਨੇ ਸੰਗਤਾਂ ਨੂੰ ਗੁੰਮਰਾਹ ਕਰਨ ਲਈ ਆਪਣੀ ਮੱਤ ਅਨੁਸਾਰ ਲਿਖੀ ਬਾਣੀ ਨੂੰ ਗੁਰਬਾਣੀ ਕਹਿ ਕੇ ਪ੍ਰਚਾਰਨਾ ਸ਼ੁਰੂ ਕਰ ਦਿੱਤਾ। ਇਸ ਰੁਝਾਨ ਨੂੰ ਠੱਲ੍ਹ ਪਾਉਣ ਲਈ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰਬਾਣੀ ਦੀ ਸਦੀਵੀ ਸੰਭਾਲ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਮਨੁੱਖਤਾ ਦੇ ਮਾਰਗ ਦਰਸ਼ਨ ਲਈ ਗੁਰਬਾਣੀ ਨੂੰ ਸਦਾ ਲਈ ਸੰਭਾਲਣ ਦੀ ਮਹਾਨ ਸੇਵਾ ਕਰ ਦਿੱਤੀ।Image result for guru granth sahib oldਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਆਪੋ-ਆਪਣੀ ਬਾਣੀ ਦਰਜ ਕਰਵਾਉਣ ਲਈ ਭਗਤ ਕਾਹਨੇ ਅਤੇ ਪੀਲੂ ਵਰਗੇ ਹੰਕਾਰੀ ਅਤੇ ਅਖੌਤੀ ਧਾਰਮਿਕ ਲੋਕਾਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਉੱਪਰ ਕਈ ਤਰ੍ਹਾਂ ਦੇ ਸਿਆਸੀ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਪਰ ਗੁਰੂ ਜੀ ਨੇ ਕੋਈ ਸਮਝੌਤਾ ਨਾ ਕੀਤਾ ਅਤੇ ਅਕਾਲ ਪੁਰਖ ਦੇ ਹੁਕਮ ਅਨੁਸਾਰ ਸਿਰਫ਼ ਰੱਬੀ-ਪੁਰਖਾਂ ਦੀ ਬਾਣੀ ਨੂੰ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਸ਼ਾਮਲ ਕੀਤਾ। ਗੁਰੂ ਜੀ ਵੱਲੋਂ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਈ. ਵਿਚ ਸ਼ੁਰੂ ਕੀਤਾ ਗਿਆ ਜੋ 1604 ਈ. ਵਿਚ ਸੰਪੰਨ ਹੋਇਆ।ਭਾਈ ਗੁਰਦਾਸ ਜੀ, ਜੋ ਗੁਰਮਤਿ ਦੇ ਉੱਘੇ ਵਿਦਵਾਨ ਤੇ ਮੁਖੀ ਪ੍ਰਬੰਧਕਾਂ ਵਿੱਚੋਂ ਇੱਕ ਸਨ, ਨੇ ਰਾਮਸਰ ਸਰੋਵਰ ਦੇ ਰਮਣੀਕ ਕਿਨਾਰੇ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੀ ਅਗਵਾਈ ਹੇਠ ਪਾਵਨ ਗ੍ਰੰਥ ਨੂੰ ਲਿਖਣ ਦੀ ਸੇਵਾ ਨਿਭਾਈ। ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਸਮੇਂ ਬਾਣੀ ਨੂੰ 30 ਰਾਗਾਂ ਵਿਚ ਤਰਤੀਬ ਅਨੁਸਾਰ ਲਿਖਵਾਇਆ। ਗੁਰੂ ਸਾਹਿਬਾਨ ਦੀ ਬਾਣੀ ਮਹਲਾ ੧, ੨, ੩, ੪, ੫ ਕ੍ਰਮ ਅਨੁਸਾਰ ਦਰਜ ਕਰਨ ਪਿੱਛੋਂ ਭਗਤਾਂ ਦੀ ਬਾਣੀ ਨੂੰ ਦਰਜ ਕੀਤਾ ਗਿਆ। ਇਸ ਬੀੜ (ਗ੍ਰੰਥ) ਨੂੰ *ਆਦਿ ਗ੍ਰੰਥ* ਕਿਹਾ ਜਾਂਦਾ ਹੈ। ਇਸ ਦਾ *ਪਹਿਲਾ ਪ੍ਰਕਾਸ਼ ਭਾਦੋਂ ਸੁਦੀ ੧, ਸੰਮਤ ੧੬੬੧ ਬਿਕ੍ਰਮੀ* ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕੀਤਾ ਗਿਆ ਅਤੇ ਬਾਬਾ ਬੁੱਢਾ ਜੀ ਨੂੰ ਪਹਿਲੇ ਗ੍ਰੰਥੀ ਥਾਪਿਆ ਗਿਆ।
ਸੰਨ 1706 ਈ. ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦਮਦਮਾ ਸਾਹਿਬ, ਤਲਵੰਡੀ ਸਾਬੋ, ਬਠਿੰਡਾ ਵਿਖੇ ਇਸ ਗ੍ਰੰਥ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਸ਼ਾਮਲ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੰਪੂਰਨ ਕੀਤਾ। ”ਜੈਜਾਵੰਤੀ” ਰਾਗ ਵਿਚ ਨੌਵੇਂ ਪਾਤਸ਼ਾਹ ਜੀ ਦੀ ਬਾਣੀ ਨੂੰ ਸ਼ਾਮਲ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਰਾਗਾਂ ਦੀ ਗਿਣਤੀ 31 ਹੋ ਗਈ। ਇਸ ਬੀੜ ਨੂੰ *’ਦਮਦਮੀ ਬੀੜ’* ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਇਸ ਨੂੰ ਲਿਖਣ ਦੀ ਸੇਵਾ ਭਾਈ ਮਨੀ ਸਿੰਘ ਜੀ ਨੇ ਨਿਭਾਈ। ਬਾਬਾ ਦੀਪ ਸਿੰਘ ਜੀ ਨੇ ਇਸ ਬੀੜ ਦੇ ਹੋਰ ਉਤਾਰੇ ਕਰ ਕੇ ਇਹ ਸਰੂਪ ਸਾਰੇ ਤਖ਼ਤਾਂ ਉੱਤੇ ਭੇਜੇ।ਸ੍ਰੀ ਗੁਰੂ ਗੋਬਿੰਦ ਸਿੰਘ ਜੀ 1708 ਈਸਵੀ ਵਿਚ ਸੱਚਖੰਡ ਪਿਆਨਾ ਕਰਨ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਸੌਂਪ ਕੇ ਸਿੱਖਾਂ ਨੂੰ ਇਹ ਹੁਕਮ ਕਰਕੇ:*ਸਭ ਸਿੱਖਨ ਕੋ ਹੁਕਮ ਹੈ ਗੁਰੂ ਮਾਨਿਓ ਗ੍ਰੰਥ*ਜੋਤੀ ਜੋਤ ਸਮਾ ਗਏ।

Check Also

ਦੇਖੋ ਲੋਕਾਂ ਦੀ Khalsa Aid ਤੇ ਸਿੱਖਾਂ ਨਾਲ ਨਫਰਤ | ਹੁਣ ਕੀ ਕਹੋਗੇ ??

ਨਫਰਤੀ ਅੱਗ ਵਿਚ ਸੜ੍ਹ ਰਹੀ ਇਸ ਮੁਲਕ ਦੀ ਬਹੁਗਿਣਤੀ ਸਿੱਖਾਂ ਅਤੇ ਮੁਸਲਮਾਨਾਂ ਨਾਲ ਕਿੰਨੀ ਨਫਰਤ …

Leave a Reply

Your email address will not be published. Required fields are marked *