Home » news » ਹੁਣ ਸਭ ਦੀ ਬੋਲਤੀ ਹੋ ਜਾਵੇਗੀ ਬੰਦ ਕਿਉਂ ਕਿ ਜਥੇਦਾਰ ਨੇ ਕਰ ਦਿੱਤਾ ਇਹ ਐਲਾਨ

ਹੁਣ ਸਭ ਦੀ ਬੋਲਤੀ ਹੋ ਜਾਵੇਗੀ ਬੰਦ ਕਿਉਂ ਕਿ ਜਥੇਦਾਰ ਨੇ ਕਰ ਦਿੱਤਾ ਇਹ ਐਲਾਨ

ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੇ ਵੀ ਇੱਕ ਰਾਜਨੀਤਿਕ ਪਾਰਟੀ ਦੇ ਕਾਰਕੁੰਨਾਂ ਵੱਲੋਂ ਹਕੂਮਤ ਦੇ ਨਸ਼ੇ ਵਿੱਚ ਕਸ਼ਮੀਰੀ ਲੜਕੀਆਂ ਦੀ ਇੱਜ਼ਤ ਅਤੇ ਸ਼ਾਨ ਦੇ ਖ਼ਿਲਾਫ਼ ਨੈਤਿਕਤਾ ਤੋਂ ਡਿੱਗੀ ਸ਼ਬਦਾਵਲੀ ਵਰਤਣ ਦਾ ਸਖ਼ਤ ਨੋਟਿਸ ਲਿਆ ਹੈ।
ਜਥੇਦਾਰ ਹਰਪ੍ਰੀਤ ਸਿੰਘ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਅਸੱਭਿਅਕ ਮਾਨਸਿਕਤਾ ਵਾਲੇ ਲੋਕਾਂ ਦੀ ਭੀੜ ਵੱਲੋਂ ਕਸ਼ਮੀਰ ਦੀਆਂ ਨੌਜਵਾਨ ਧੀਆਂ ਦੀਆਂ ਸੋਸ਼ਲ ਮੀਡੀਆ ‘ਤੇ ਫੋਟੋਆਂ ਪਾ ਕੇ ਉਨ੍ਹਾਂ ‘ਤੇ ਕੀਤੀਆਂ ਜਾ ਰਹੀਆਂ ਟਿੱਪਣੀਆਂ ਨੇ ਭਾਰਤ ਦਾ ਦੁਨੀਆਂ ਭਰ ਵਿੱਚ ਸਿਰ ਨੀਵਾਂ ਕੀਤਾ ਹੈ।Image result for akal takhat sahib ਉਨ੍ਹਾਂ ਕਿਹਾ ਕਿ ਕਸ਼ਮੀਰੀ ਧੀਆਂ ਦੀ ਆੜ ਵਿੱਚ ਸਮੁੱਚੇ ਔਰਤ ਵਰਗ ਬਾਰੇ ਪ੍ਰਗਟ ਹੋ ਰਹੀ ਇਸ ਮਾਨਸਿਕਤਾ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ ਕਿਉਂਕਿ ਇਹ ਇੱਕ ਭੀੜ ਵੱਲੋਂ ਸੋਚੀ ਸਮਝੀ ਸਾਜਿਸ਼ ਅਧੀਨ ਉਭਾਰਿਆ ਗਿਆ ਬੇਹੱਦ ਗੰਭੀਰ ਮਸਲਾ ਹੈ।
ਉਨ੍ਹਾਂ ਕਿਹਾ ਕਿ ਇਸ ਨੀਚ ਮਾਨਸਿਕਤਾ ਵਾਲੇ ਵਰਗ ਨੇ ਹੀ ਨਵੰਬਰ 1984 ਵਿੱਚ ਨਿਹੱਥੇ ਸਿੱਖਾਂ ਦੀ ਨਸਲਕੁਸ਼ੀ ਦੌਰਾਨ ਦਿੱਲੀ ਦੀ ਤਤਕਾਲੀ ਹਕੂਮਤ ਦੀ ਛਤਰ ਛਾਇਆ ਹੇਠ ਸਿੱਖ ਬੀਬੀਆਂ ਨਾਲ ਅਜਿਹਾ ਕੁਝ ਹੀ ਕੀਤਾ ਸੀ ਜੋ ਔਰਤਾਂ ਬਾਰੇ ਅੱਜ ਖੁੱਲ੍ਹਾਆਮ ਐਲਾਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਸ਼ਮੀਰ ਦੀਆਂ ਬਹੂ-ਬੇਟੀਆਂ ਸਾਡੇ ਸਮਾਜ ਦਾ ਅੰਗ ਹਨ। ਕਸ਼ਮੀਰੀ ਔਰਤਾਂ ਦੇ ਗੌਰਵ ਤੇ ਸਵੈਮਾਣ ਦੀ ਰੱਖਿਆ ਕਰਨਾ ਸਾਡਾ ਧਰਮ ਹੈ। ਅਸੀਂ ਆਪਣਾ ਧਰਮ ਨਿਭਾਉਣ ‘ਚ ਕਦੇ ਵੀ ਪਿੱਛੇ ਨਹੀਂ ਹਟਾਂਗੇ। ਉਨ੍ਹਾਂ ਕਿਹਾ ਕਿ ਸਿੱਖ ਕਦੇ ਵੀ ਮਾੜੇ ਅਨਸਰਾਂ ਨੂੰ ਕਸ਼ਮੀਰੀ ਔਰਤਾਂ ਵੱਲ ਅੱਖ ਚੁੱਕਣ ਨਹੀਂ ਦੇਵੇਗਾ, ਇਹੀ ਸਾਡਾ ਇਤਿਹਾਸ ਹੈ

Check Also

ਅੱਜ ਜਲੰਧਰ ਦੇ ਡਾਕਟਰ ਨੇ ਹਰਿਮੰਦਰ ਸਾਹਿਬ ਸਰੋਵਰ ‘ਚ ਛਾਲ ਮਾਰ ਕੇ ਜਾਨ ਦਿੱਤੀ

ਸ੍ਰੀ ਹਰਿੰਮਦਰ ਸਾਹਿਬ ਦੇ ਸਰੋਵਰ ‘ਚ ਇਕ ਵਿਅਕਤੀ ਵੱਲੋਂ ਛਾਲ ਮਾਰ ਕੇ Khudkhushi ਕਰ ਲੈਣ …

Leave a Reply

Your email address will not be published. Required fields are marked *